ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਕੋਰਾਪੁਟ ਸੜਕ ਹਾਦਸੇ ਦੇ ਪੀੜਤਾਂ ਲਈ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਪ੍ਰਵਾਨ ਕੀਤੀ

प्रविष्टि तिथि: 01 FEB 2021 5:26PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਓਡੀਸ਼ਾ ਦੇ ਕੋਰਾਪੁਟ ਸੜਕ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਲੋਕਾਂ ਦੇ ਨਿਕਟ ਸਬੰਧੀਆਂ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਵਿੱਚੋਂ ਹਰੇਕ ਲਈ 2 ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਪ੍ਰਵਾਨ ਕੀਤੀ ਹੈ। ਇਸ ਤੋਂ ਇਲਾਵਾ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਰੇਕ ਵਿਅਕਤੀ ਲਈ 50,000 ਰੁਪਏ ਪ੍ਰਵਾਨ ਕੀਤੇ ਗਏ ਹਨ। 

 

ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ, “ਓਡੀਸ਼ਾ ਦੇ ਕੋਰਾਪੁਟ ਵਿੱਚ ਵਾਪਰੇ ਮੰਦਭਾਗੇ ਸੜਕ ਹਾਦਸੇ ਕਾਰਨ ਆਪਣੀ ਜਾਨ ਗਵਾਉਣ ਵਾਲੇ ਲੋਕਾਂ ਦੇ ਨਿਕਟ ਸਬੰਧੀਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਵਿੱਚੋਂ 2 ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਿੱਤੀ ਜਾਵੇਗੀ। ਗੰਭੀਰ ਜ਼ਖਮੀ ਹੋਏ ਹਰੇਕ ਵਿਅਕਤੀ ਨੂੰ 50,000 ਰੁਪਏ ਦਿੱਤੇ ਜਾਣਗੇ।"

 

 

***

 

ਡੀਐੱਸ / ਐੱਸਐੱਚ


(रिलीज़ आईडी: 1694185) आगंतुक पटल : 171
इस विज्ञप्ति को इन भाषाओं में पढ़ें: English , Urdu , Marathi , हिन्दी , Bengali , Assamese , Manipuri , Gujarati , Odia , Tamil , Telugu , Kannada , Malayalam