Posted On:
27 DEC 2021 6:32PM by PIB Chandigarh


|
ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 141.70 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।
ਭਾਰਤ ਵਿੱਚ ਵਰਤਮਾਨ ਵਿੱਚ 75,841 ਐਕਟਿਵ ਕੇਸ।
ਐਕਟਿਵ ਕੇਸ ਕੁੱਲ ਕੇਸਾਂ ਦੇ 1% ਤੋਂ ਘੱਟ ਹਨ, ਵਰਤਮਾਨ ਵਿੱਚ 0.22 %, ਮਾਰਚ 2020 ਦੇ ਬਾਅਦ ਤੋਂ ਸਭ ਤੋਂ ਘੱਟ।
ਠੀਕ ਹੋਣ ਦੀ ਦਰ ਵਰਤਮਾਨ ਵਿੱਚ 98.40%, ਮਾਰਚ 2020 ਦੇ ਬਾਅਦ ਤੋਂ ਸਭ ਤੋਂ ਅਧਿਕ।
ਪਿਛਲੇ 24 ਘੰਟਿਆਂ ਦੇ ਦੌਰਾਨ 7,141 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 3,42,37,495 ਮਰੀਜ਼ ਠੀਕ ਹੋਏ।
ਬੀਤੇ 24 ਘੰਟਿਆਂ ਦੇ ਦੌਰਾਨ 6,531 ਨਵੇਂ ਕੇਸ ਸਾਹਮਣੇ ਆਏ।
ਰੋਜ਼ਾਨਾ ਪਾਜ਼ਿਟਿਵਿਟੀ ਦਰ 0.87 %ਹੈ, ਪਿਛਲੇ 84 ਦਿਨਾਂ ਤੋਂ 2% ਤੋਂ ਘੱਟ।
ਸਪਤਾਹਿਕ ਪਾਜ਼ਿਟਿਵਿਟੀ ਦਰ ਵਰਤਮਾਨ ਵਿੱਚ 0.63% ਹੈ; ਪਿਛਲੇ 43 ਦਿਨਾਂ ਤੋਂ 1% ਤੋਂ ਘੱਟ ਹੈ
ਹੁਣ ਤੱਕ ਕੁੱਲ 67.29 ਕਰੋੜ ਟੈਸਟ ਕੀਤੇ ਜਾ ਚੁੱਕੇ ਹਨ।
|
#Unite2FightCorona #IndiaFightsCorona
PRESS INFORMATION BUREAU
MINISTRY OF INFORMATION & BROADCASTING
GOVERNMENT OF INDIA
*****
ਦੇਸ਼ ਵਿੱਚ ਕੋਵਿਡ-19 ਟੀਕਾਕਰਣ ਕਵਰੇਜ ਦਾ ਕੁੱਲ ਅੰਕੜਾ 141.70 ਕਰੋੜ ਦੇ ਪਾਰ ਪਹੁੰਚਿਆ
ਪਿਛਲੇ 24 ਘੰਟਿਆਂ ਦੇ ਦੌਰਾਨ 29 ਲੱਖ ਤੋਂ ਅਧਿਕ ਕੋਵਿਡ ਟੀਕੇ ਲਗਾਏ ਗਏ
ਮੌਜੂਦਾ ਰਿਕਵਰੀ ਦਰ 98.40% ਹੈ; ਜੋ ਮਾਰਚ 2020 ਦੇ ਬਾਅਦ ਸਭ ਤੋਂ ਅਧਿਕ ਹੈ
ਪਿਛਲੇ 24 ਘੰਟਿਆਂ ਦੇ ਦੌਰਾਨ 6,531 ਨਵੇਂ ਕੇਸ ਸਾਹਮਣੇ ਆਏ
ਦੇਸ਼ ਵਿੱਚ ਐਕਟਿਵ ਕੇਸਾਂ ਦੀ ਕੁੱਲ ਸੰਖਿਆ ਵਰਤਮਾਨ ਵਿੱਚ 75,841ਹੈ
ਸਪਤਾਹਿਕ ਪਾਜ਼ਿਟਿਵਿਟੀ ਦਰ (0.63%) ਪਿਛਲੇ 43 ਦਿਨਾਂ ਤੋਂ 1% ਤੋਂ ਨੀਚੇ ਬਣੀ ਹੋਈ ਹੈ
ਪਿਛਲੇ 24 ਘੰਟਿਆਂ ਦੇ ਦੌਰਾਨ 29,93,283 ਕੋਵਿਡ ਰੋਧੀ ਟੀਕੇ ਲਗਾਉਣ ਦੇ ਨਾਲ ਹੀ ਦੇਸ਼ ਦੀ ਕੋਵਿਡ-19 ਟੀਕਾਕਰਣ ਕਵਰੇਜ ਵਧ ਕੇ 141.70 ਕਰੋੜ (1,41,70,25,654) ਤੋਂ ਅਧਿਕ ਹੋ ਗਈ। ਇਹ ਉਪਲਬਧੀ 1,50,57,142 ਸੈਸ਼ਨਾਂ ਦੇ ਜ਼ਰੀਏ ਪ੍ਰਾਪਤ ਕੀਤੀ ਗਈ ਹੈ।
ਅੱਜ ਸਵੇਰੇ 7 ਵਜੇ ਤੱਕ ਪ੍ਰਾਪਤ ਆਰਜੀ ਰਿਪੋਰਟ ਦੇ ਅਨੁਸਾਰ ਸੰਚਿਤ ਅੰਕੜਿਆਂ ਦਾ ਪੂਰਾ ਬਿਓਰਾ ਇਸ ਪ੍ਰਕਾਰ ਹੈ:
|
ਹੈਲਥ ਕੇਅਰ ਵਰਕਰ
|
ਪਹਿਲੀ ਖੁਰਾਕ
|
1,03,86,924
|
|
ਦੂਸਰੀ ਖੁਰਾਕ
|
96,81,544
|
|
ਫ੍ਰੰਟਲਾਈਨ ਵਰਕਰ
|
ਪਹਿਲੀ ਖੁਰਾਕ
|
1,83,84,851
|
|
ਦੂਸਰੀ ਖੁਰਾਕ
|
1,68,36,793
|
|
18 ਤੋਂ 44 ਸਾਲ ਉਮਰ ਵਰਗ
|
ਪਹਿਲੀ ਖੁਰਾਕ
|
49,38,39,924
|
|
ਦੂਸਰੀ ਖੁਰਾਕ
|
31,53,00,398
|
|
45 ਤੋਂ 59 ਸਾਲ ਉਮਰ ਵਰਗ
|
ਪਹਿਲੀ ਖੁਰਾਕ
|
19,32,20,452
|
|
ਦੂਸਰੀ ਖੁਰਾਕ
|
14,59,77,986
|
|
60 ਸਾਲ ਤੋਂ ਵੱਧ ਉਮਰ ਵਰਗ
|
ਪਹਿਲੀ ਖੁਰਾਕ
|
12,06,64,399
|
|
ਦੂਸਰੀ ਖੁਰਾਕ
|
9,27,32,383
|
|
ਕੁੱਲ
|
1,41,70,25,654
|
ਪਿਛਲੇ 24 ਘੰਟਿਆਂ ਵਿੱਟ 7,141 ਮਰੀਜ਼ਾ ਦੇ ਠੀਕ ਹੋਣ ਨਾਲ ਠੀਕ ਹੋਣ ਵਾਲੇ ਮਰੀਜ਼ਾਂ ਦੀ ਕੁੱਲ ਸੰਖਿਆ ਵਿੱਚ ਵਾਧਾ ਹੋਇਆ ਹੈ (ਮਹਾਮਾਰੀ ਦੇ ਸ਼ੁਰ ਹੋਣ ਤੋਂ ਲੈ ਕੇ ਹੁਣ ਤੱਕ), ਜੋ ਇਸ ਸਮੇਂ 3,42,37,495 ਹੈ।
ਇਸ ਦੇ ਨਤੀਜੇ ਵਜੋਂ, ਭਾਰਤ ਵਿੱਚ ਰਿਕਵਰੀ ਦਰ 98.40%,ਹੋ ਗਈ ਹੈ, ਜੋ ਮਾਰਚ 2020 ਦੇ ਬਾਅਦ ਸਭ ਤੋਂ ਅਧਿਕ ਹੈ।
ਪਿਛਲੇ 60 ਦਿਨਾਂ ਤੋਂ ਲਗਾਤਾਰ 15 ਹਜ਼ਾਰ ਤੋਂ ਘੱਟ ਰੋਜ਼ਾਨਾ ਕੇਸਾਂ ਦਾ ਪਤਾ ਚਲਿਆ ਹੈ। ਇਹ ਕੇਂਦਰ ਅਤੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਸੰਯੁਕਤ ਅਤੇ ਲਗਾਤਾਰ ਪ੍ਰਯਤਨਾਂ ਦਾ ਨਤੀਜਾ ਹੈ।
ਪਿਛਲੇ 24 ਘੰਟਿਆਂ ਦੇ ਦੌਰਾਨ 6,531 ਨਵੇਂ ਕੇਸ ਸਾਹਮਣੇ ਆਏ।
ਦੇਸ਼ ਵਿੱਚ ਐਕਟਿਵ ਕੇਸਾਂ ਦੀ ਮੌਜੂਦਾ ਸੰਖਿਆ 75,841 ਹੈ। ਐਕਟਿਵ ਕੇਸ ਦੇਸ਼ ਦੇ ਕੁੱਲ ਪਾਜ਼ਿਟਿਵ ਕੇਸਾਂ ਦੇ ਕੇਵਲ 0.22% ਹਨ, ਜੋ ਮਾਰਚ 2020 ਦੇ ਬਾਅਦ ਸਭ ਤੋਂ ਘਟ ਹਨ।
ਦੇਸ਼ ਵਿੱਚ ਕੋਵਿਡ ਟੈਸਟ ਸਮਰੱਥਾ ਨੂੰ ਲਗਾਤਾਰ ਵਧਾਇਆ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਦੇ ਦੌਰਾਨ ਕੁੱਲ 7,52,935 ਟੈਸਟ ਕੀਤੇ ਗਏ। ਦੇਸ਼ ਵਿੱਚ ਹੁਣ ਤੱਕ 67.29 ਕਰੋੜ ਤੋਂ ਅਧਿਕ (67,29,36,621) ਸੈਂਪਲਾਂ ਦਾ ਟੈਸਟ ਕੀਤਾ ਗਿਆ ਹੈ।
ਦੇਸ਼ ਵਿੱਚ ਟੈਸਟ ਸਮਰੱਥਾ ਵਧਾਈ ਗਈ ਹੈ ਅਤੇ ਸਪਤਾਹਿਕ ਪਾਜ਼ਿਟਿਵਿਟੀ ਦਰ ਹੁਣ 0.63% ਹੈ, ਜੋ ਪਿਛਲੇ 43 ਦਿਨਾਂ ਤੋਂ 1% ਤੋਂ ਘੱਟ ਬਣੀ ਹੋਈ ਹੈ। ਰੋਜ਼ਾਨਾ ਐਕਟਿਵ ਦਰ 0.87% ਹੈ, ਜੋ ਪਿਛਲੇ 84 ਦਿਨਾਂ ਤੋਂ 2% ਤੋਂ ਘੱਟ ਅਤੇ 119 ਦਿਨਾਂ ਤੋਂ ਲਗਾਤਾਰ 3% ਤੋਂ ਘੱਟ ਬਣੀ ਹੋਈ ਹੈ।
https://pib.gov.in/PressReleasePage.aspx?PRID=1785409
ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਪਾਸ ਕੋਵਿਡ-19 ਟੀਕੇ ਦੀ ਉਪਲਬਧਤਾ
ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ 148.37 ਕਰੋੜ ਤੋਂ ਅਧਿਕ ਟੀਕੇ ਪ੍ਰਦਾਨ ਕੀਤੇ ਗਏ
ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਪਾਸ ਹੁਣ ਵੀ 17.72 ਕਰੋੜ ਤੋਂ ਅਧਿਕ ਅਤਿਰਿਕਤ ਅਤੇ ਬਿਨਾ ਇਸਤੇਮਾਲ ਹੋਈਆਂ ਖੁਰਾਕਾਂ ਮੌਜੂਦ ਹਨ
ਕੇਂਦਰ ਸਰਕਾਰ ਦੇਸ਼ਭਰ ਵਿੱਚ ਕੋਵਿਡ-19 ਟੀਕਾਕਰਣ ਦਾ ਦਾਇਰਾ ਵਿਸਤ੍ਰਿਤ ਕਰਨ ਅਤੇ ਲੋਕਾਂ ਨੂੰ ਟੀਕੇ ਲਗਾਉਣ ਦੀ ਗਤੀ ਨੂੰ ਤੇਜ਼ ਕਰਨ ਦੇ ਲਈ ਪ੍ਰਤੀਬੱਧ ਹੈ। ਦੇਸ਼ ਵਿਆਪੀ ਕੋਵਿਡ 19 ਟੀਕਾਕਰਣ 16 ਜਨਵਰੀ 2021 ਨੂੰ ਸ਼ੁਰੂ ਹੋਇਆ ਸੀ। ਕੋਵਿਡ-19 ਦੇ ਟੀਕੇ ਨੂੰ ਸਭ ਦੇ ਲਈ ਉਪਲਬਧ ਕਰਵਾਉਣ ਦੇ ਲਈ ਨਵਾਂ ਪੜਾਅ 21 ਜੂਨ 2021 ਤੋਂ ਸ਼ੁਰੂ ਕੀਤਾ ਗਿਆ ਸੀ। ਟੀਕਾਕਰਣ ਮੁਹਿੰਮ ਦੀ ਗਤੀ ਨੂੰ ਅਧਿਕ ਤੋਂ ਅਧਿਕ ਟੀਕੇ ਦੀ ਉਪਲਬਧਤਾ ਦੇ ਜ਼ਰੀਏ ਵਧਾਇਆ ਗਿਆ ਹੈ। ਇਸ ਦੇ ਤਹਿਤ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਟੀਕੇ ਦੀ ਉਪਲਬਧਤਾ ਬਾਰੇ ਪਹਿਲਾਂ ਸੂਚਨਾ ਪ੍ਰਦਾਨ ਕੀਤੀ ਜਾਂਦੀ ਹੈ, ਤਾਕਿ ਉਹ ਬਿਹਤਰ ਯੋਜਨਾ ਦੇ ਨਾਲ ਟੀਕੇ ਲਗਾਉਣ ਦਾ ਬੰਦੋਬਸਤ ਕਰ ਸਕਣ ਅਤੇ ਟੀਕੇ ਦੀ ਸਪਲਾਈ ਚੇਨ ਨੂੰ ਦਰੁਸਤ ਕੀਤਾ ਜਾ ਸਕੇ।
ਦੇਸ਼ਵਿਆਪੀ ਟੀਕਾਕਰਣ ਮੁਹਿੰਮ ਦੇ ਹਿੱਸੇ ਦੇ ਰੂਪ ਵਿੱਚ ਕੇਂਦਰ ਸਰਕਾਰ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਮੁਫ਼ਤ ਕੋਵਿਡ ਟੀਕੇ ਪ੍ਰਦਾਨ ਕਰਕੇ ਉਨ੍ਹਾਂ ਨੂੰ ਪੂਰਨ ਸਹਿਯੋਗ ਦੇ ਰਹੀ ਹੈ। ਟੀਕੇ ਦੀ ਸਰਬ-ਉਪਲਬਧਤਾ ਦੇ ਨਵੇਂ ਪੜਾਅ ਵਿੱਚ, ਕੇਂਦਰ ਸਰਕਾਰ ਟੀਕਾ ਨਿਰਮਾਤਾਵਾਂ ਤੋਂ 75% ਟੀਕੇ ਖਰੀਦ ਕੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਮੁਫ਼ਤ ਪ੍ਰਦਾਨ ਕਰੇਗੀ।
|
ਟੀਕਿਆਂ ਦੀਆਂ ਖੁਰਾਕਾਂ
|
(27 ਦਸੰਬਰ 2021 ਤੱਕ)
|
|
ਹੁਣ ਤੱਕ ਹੋਈ ਸਪਲਾਈ
|
1,48,37,98,635
|
|
ਬਾਕੀ ਟੀਕੇ
|
17,72,05,206
|
ਕੇਂਦਰ ਸਰਕਾਰ ਦੁਆਰਾ ਹੁਣ ਤੱਕ ਮੁਫ਼ਤ ਅਤੇ ਸਿੱਧੇ ਰਾਜ ਸਰਕਾਰ ਖਰੀਦ ਦੇ ਜ਼ਰੀਏ ਟੀਕੇ ਦੀਆਂ 148.37 ਕਰੋੜ ਤੋਂ ਅਧਿਕ (1,48,37,98,635) ਖੁਰਾਕਾਂ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਉਪਲਬਧ ਕਰਵਾਈਆਂ ਗਈਆਂ ਹਨ। ਹੁਣ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਪਾਸ ਕੋਵਿਡ-19 ਟੀਕੇ ਦੀਆਂ 17.72 ਕਰੋੜ ਤੋਂ ਅਧਿਕ (17,72,05,206) ਅਤਿਰਿਕਤ ਅਤੇ ਬਿਨਾ ਇਸਤੇਮਾਲ ਹੋਈਆਂ ਖੁਰਾਕਾਂ ਉਪਲਬਧ ਹਨ, ਜਿਨ੍ਹਾਂ ਨੂੰ ਲਗਾਇਆ ਜਾਣਾ ਹੈ।
https://pib.gov.in/PressReleasePage.aspx?PRID=1785407
ਟਵੀਟ ਲਿੰਕਸ
https://twitter.com/COVIDNewsByMIB/status/1475382416151695361
https://twitter.com/MoHFW_INDIA/status/1475327678932602884
https://twitter.com/MoHFW_INDIA/status/1475327678932602884
https://twitter.com/PIB_India/status/1475329519842066437
******
ਏਐੱਸ