ਪਸ਼ੂ ਪਾਲਣ, ਡੇਅਰੀ ਅਤੇ ਮੱਛੀ ਪਾਲਣ ਮੰਤਰਾਲਾ
ਕੇਂਦਰੀ ਬਜਟ 2022-23 ਵਿੱਚ ਮੱਛੀ-ਪਾਲਣ, ਪਸ਼ੂ-ਪਾਲਣ ਅਤੇ ਡੇਅਰੀ ਮੰਤਰਾਲੇ ’ਤੇ ਜ਼ੋਰ ਦਿੱਤਾ
Posted On:
02 FEB 2022 6:07PM by PIB Chandigarh
ਵਿੱਤ ਵਰ੍ਹੇ 2022 ਦਾ ਕੇਂਦਰੀ ਬਜਟ ਕੇਂਦਰੀ ਵਿੱਤ ਮੰਤਰੀ, ਸ਼੍ਰੀਮਤੀ ਨਿਰਮਲਾ ਸੀਤਾਰਮਣ ਦੁਆਰਾ ਪੇਸ਼ ਕੀਤਾ ਗਿਆ। ਇਸ ਵਿੱਚ ਮੱਛੀ-ਪਾਲਣ, ਪਸ਼ੂ-ਪਾਲਣ ਅਤੇ ਡੇਅਰੀ ਮੰਤਰਾਲੇ ਲਈ 6,407.31 ਕਰੋੜ ਰੁਪਏ ਅਲਾਟ ਕੀਤੇ ਹਨ। ਮੱਛੀ-ਪਾਲਣ, ਪਸ਼ੂ-ਪਾਲਣ ਅਤੇ ਡੇਅਰੀ ਮੰਤਰਾਲੇ ਲਈ ਬਜਟ ਐਲੋਕੇਸ਼ਨ ਵਿੱਚ 44 ਪ੍ਰਤੀਸ਼ਤ ਦਾ ਵਾਧਾ ਕੀਤਾ ਗਿਆ ਹੈ।
ਪਸ਼ੂ-ਪਾਲਣ ਅਤੇ ਡੇਅਰੀ ਵਿਭਾਗ ਦੇ ਸਕੱਤਰ, ਸ਼੍ਰੀ ਅਤੁਲ ਚਤੁਰਵੇਦੀ ਨੇ ਕਿਹਾ, “2022-23 ਵਿੱਚ ਪਸ਼ੂ ਧਨ ਲਈ ਬਜਟ ਵਿੱਚ 40% ਦਾ ਵਾਧਾ ਕੀਤਾ ਗਿਆ ਹੈ ਅਤੇ ਕੇਂਦਰੀ ਖੇਤਰ ਦੀਆਂ ਸਕੀਮਾਂ ਵਿੱਚ 48% ਦਾ ਵਾਧਾ ਕੀਤਾ ਗਿਆ ਹੈ, ਜੋ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਪਸ਼ੂ ਧਨ ਅਤੇ ਡੇਅਰੀ ਕਿਸਾਨਾਂ ਦੀ ਵਿਕਾਸ ਪ੍ਰਤੀ ਸਰਕਾਰ ਦੀ ਪ੍ਰਤੀਬੱਧਤਾ ਨੂੰ ਦਰਸਾਉਂਦਾ ਹੈ।”
ਸ਼੍ਰੀ ਅਤੁਲ ਚਤੁਰਵੇਦੀ ਨੇ ਇਸ ਤੱਥ ਨੂੰ ਉਜਾਗਰ ਕੀਤਾ ਕਿ ਸਹਿਕਾਰੀ ਸਭਾਵਾਂ ਲਈ ਘਟਾਏ ਗਏ ਬਦਲਵੇਂ ਘੱਟੋ-ਘੱਟ ਟੈਕਸ ਅਤੇ ਸਰਚਾਰਜ ਦੀ ਕਟੌਤੀ ਨਾਲ ਭਾਰਤ ਵਿੱਚ ਹਜ਼ਾਰਾਂ ਡੇਅਰੀ ਸਹਿਕਾਰੀ ਸੰਸਥਾਵਾਂ ਨੂੰ ਲਾਭ ਹੋਵੇਗਾ, ਜਿਸ ਨਾਲ ਦੇਸ਼ ਦੇ 8 ਕਰੋੜ ਡੇਅਰੀ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ।
ਰਾਸ਼ਟਰੀ ਗੋਕੁਲ ਮਿਸ਼ਨ ਅਤੇ ਡੇਅਰੀ ਵਿਕਾਸ ਲਈ ਰਾਸ਼ਟਰੀ ਪ੍ਰੋਗਰਾਮ ਲਈ 2022-23 ਵਿੱਚ ਬਜਟ ਵਿੱਚ 20% ਦਾ ਵਾਧਾ ਸਵਦੇਸ਼ੀ ਗਊਆਂ ਦੀ ਆਬਾਦੀ ਅਤੇ ਗੁਣਵੱਤਾ ਵਾਲੇ ਦੁੱਧ ਉਤਪਾਦਨ ਵਿੱਚ ਵਾਧਾ ਕਰੇਗਾ, ਜਿਸ ਨਾਲ 8 ਕਰੋੜ ਡੇਅਰੀ ਕਿਸਾਨਾਂ ਨੂੰ ਲਾਭ ਹੋਵੇਗਾ।
ਉਨ੍ਹਾਂ ਨੇ ਰੇਖਾਂਕਿਤ ਕੀਤਾ ਕਿ ਪਿਛਲੇ ਸਾਲ ਦੇ ਮੁਕਾਬਲੇ 2022-23 ਲਈ ਪਸ਼ੂ ਧਨ ਦੀ ਸਿਹਤ ਅਤੇ ਰੋਗ ਨਿਯੰਤ੍ਰਣ ਲਈ ਫੰਡ ਐਲੋਕੇਸ਼ਨ ਵਿੱਚ ਲਗਭਗ 60% ਵਾਧੇ ਦੇ ਨਾਲ ਸਿਹਤ ਮਿਸ਼ਨ ਨੂੰ ਲਾਗੂ ਕਰਨ ਨਾਲ ਸਵਸਥ ਪਸ਼ੂ ਧਨ ਅਤੇ ਸਵਸਥ ਭਾਰਤ ਨੂੰ ਯਕੀਨੀ ਬਣਾਇਆ ਜਾਵੇਗਾ।
*** *** *** ***
ਐੱਮਵੀ/ਐੱਮਜੀ
(Release ID: 1794897)