ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਹਾਪੁੜ ਵਿੱਚ ਕੈਮੀਕਲ ਫੈਕਟਰੀ 'ਚ ਹੋਈ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ 'ਤੇ ਸੋਗ ਪ੍ਰਗਟਾਇਆ
Posted On:
04 JUN 2022 6:55PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਹਾਪੁੜ ਵਿੱਚ ਇੱਕ ਕੈਮੀਕਲ ਫੈਕਟਰੀ ‘ਚ ਹੋਈ ਇੱਕ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਗਹਿਰਾ ਦੁਖ ਪ੍ਰਗਟਾਇਆ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ:
"ਉੱਤਰ ਪ੍ਰਦੇਸ਼ ਦੇ ਹਾਪੁੜ ਦੀ ਕੈਮੀਕਲ ਫੈਕਟਰੀ ਵਿੱਚ ਹੋਇਆ ਹਾਦਸਾ ਹਿਰਦੇ-ਵਿਦਾਰਕ ਹੈ। ਇਸ ਵਿੱਚ ਜਿਨ੍ਹਾਂ ਲੋਕਾਂ ਨੂੰ ਜਾਨ ਗਵਾਉਣੀ ਪਈ ਹੈ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਪ੍ਰਤੀ ਮੈਂ ਆਪਣੀਆਂ ਸੰਵੇਦਨਾਵਾਂ ਵਿਅਕਤ ਕਰਦਾ ਹਾਂ। ਜ਼ਖ਼ਮੀਆਂ ਦੇ ਇਲਾਜ ਅਤੇ ਦੂਸਰੀ ਹਰ ਸੰਭਵ ਸਹਾਇਤਾ ਵਿੱਚ ਰਾਜ ਸਰਕਾਰ ਤਤਪਰਤਾ ਨਾਲ ਜੁਟੀ ਹੈ: ਪ੍ਰਧਾਨ ਮੰਤਰੀ"
***
ਡੀਐੱਸ/ਐੱਸਐੱਚ
(Release ID: 1831325)
ਵਿਜ਼ੀਟਰ ਕਾਊਂਟਰ : 144
Read this release in:
Malayalam
,
English
,
Urdu
,
Marathi
,
हिन्दी
,
Assamese
,
Manipuri
,
Bengali
,
Gujarati
,
Odia
,
Tamil
,
Telugu
,
Kannada