ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਰਾਜਸਥਾਨ ਦੇ ਜੈਸਲਮੇਰ ਜ਼ਿਲ੍ਹੇ ਵਿੱਚ ਹੋਏ ਇੱਕ ਹਾਦਸੇ ਵਿੱਚ ਜਾਨ-ਮਾਲ ਦੇ ਨੁਕਸਾਨ ‘ਤੇ ਦੁੱਖ ਪ੍ਰਗਟ ਕੀਤਾ


ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ ਸਹਾਇਤਾ ਦਾ ਐਲਾਨ ਕੀਤਾ

प्रविष्टि तिथि: 14 OCT 2025 10:50PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਜਸਥਾਨ ਦੇ ਜੈਸਲਮੇਰ ਜ਼ਿਲ੍ਹੇ ਵਿੱਚ ਹੋਏ ਇੱਕ ਹਾਦਸੇ ਵਿੱਚ ਜਾਨ-ਮਾਲ ਦੇ ਹੋਏ ਨੁਕਸਾਨ ’ਤੇ ਦੁੱਖ ਪ੍ਰਗਟ ਕੀਤਾ ਹੈ। ਸ਼੍ਰੀ ਮੋਦੀ ਨੇ ਇਸ ਹਾਦਸੇ ਵਿੱਚ ਜ਼ਖ਼ਮੀਆਂ ਦੇ ਛੇਤੀ ਠੀਕ ਹੋਣ ਦੀ ਕਾਮਨਾ ਵੀ ਕੀਤੀ।

ਪ੍ਰਧਾਨ ਮੰਤਰੀ ਨੇ ਹਰ ਮ੍ਰਿਤਕ ਦੇ ਪਰਿਵਾਰ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ’ਚੋਂ 2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50,000 ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ ਕੀਤਾ।

ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ ’ਤੇ ਪੋਸਟ ਕੀਤਾ;

"ਰਾਜਸਥਾਨ ਦੇ ਜੈਸਲਮੇਰ ਵਿੱਚ ਹੋਏ ਹਾਦਸੇ ਵਿੱਚ ਜਾਨ-ਮਾਲ ਦੇ ਹੋਏ ਨੁਕਸਾਨ ਤੋਂ ਦੁਖੀ ਹਾਂ। ਇਸ ਔਖੀ ਘੜੀ ਵਿੱਚ ਮੇਰੀਆਂ ਸੰਵੇਦਨਾਵਾਂ ਪ੍ਰਭਾਵਿਤ ਲੋਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਹਨ। ਮੈਂ ਜ਼ਖ਼ਮੀਆਂ ਦੇ ਛੇਤੀ ਠੀਕ ਹੋਣ ਦੀ ਅਰਦਾਸ ਕਰਦਾ ਹਾਂ।

ਹਰੇਕ ਮ੍ਰਿਤਕ ਦੇ ਪਰਿਵਾਰ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਵਿੱਚੋਂ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦਿੱਤੀ ਜਾਵੇਗੀ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ: ਪ੍ਰਧਾਨ ਮੰਤਰੀ"

@narendramodi

 

***************

ਐੱਮਜੇਪੀਐੱਸ/ਵੀਜੇ


(रिलीज़ आईडी: 2179739) आगंतुक पटल : 25
इस विज्ञप्ति को इन भाषाओं में पढ़ें: English , Urdu , हिन्दी , Marathi , Manipuri , Assamese , Bengali , Gujarati , Odia , Tamil , Telugu , Telugu , Kannada , Malayalam