ਗ੍ਰਹਿ ਮੰਤਰਾਲਾ
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਆਜ਼ਾਦੀ ਘੁਲਾਟੀਏ ਸ਼ਹੀਦ ਊਧਮ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਵਸ 'ਤੇ ਸ਼ਰਧਾਂਜਲੀ ਭੇਟ ਕੀਤੀ
ਅਮਰ ਸ਼ਹੀਦ ਊਧਮ ਸਿੰਘ ਨੇ ਜਲ੍ਹਿਆਂਵਾਲਾ ਬਾਗ ਵਿੱਚ ਕਤਲੇਆਮ ਵਿੱਚ ਸ਼ਹੀਦ ਹੋਏ ਦੇਸ਼ਵਾਸੀਆਂ ਦਾ ਬਦਲਾ ਲੈਣ ਲਈ ਅਦੁੱਤੀ ਹਿੰਮਤ ਅਤੇ ਬਹਾਦਰੀ ਦਿਖਾਈ
ਉਨ੍ਹਾਂ ਨੇ ਗਦਰ ਲਹਿਰ ਰਾਹੀਂ ਭਾਰਤੀ ਸੁਤੰਤਰਤਾ ਸੰਗ੍ਰਾਮ ਦੀ ਲਾਟ ਨੂੰ ਵਿਦੇਸ਼ੀ ਧਰਤੀ 'ਤੇ ਪਹੁੰਚਾਉਣ ਵਿੱਚ ਵੀ ਮੋਹਰੀ ਭੂਮਿਕਾ ਨਿਭਾਈ
ਉਨ੍ਹਾਂ ਦੀ ਬਹਾਦਰੀ ਦੀ ਗਾਥਾ ਦੇਸ਼ ਦੇ ਨੌਜਵਾਨਾਂ ਲਈ ਪ੍ਰੇਰਨਾ ਦਾ ਇੱਕ ਅਮੁੱਕ ਸਰੋਤ ਹੈ, ਜੋ ਉਨ੍ਹਾਂ ਵਿੱਚ ਆਪਣੀ ਮਾਤ੍ਰ- ਭੂਮੀ ਪ੍ਰਤੀ ਸ਼ਰਧਾ ਦੀ ਡੂੰਘੀ ਭਾਵਨਾ ਪੈਦਾ ਕਰਦੀ ਹੈ
प्रविष्टि तिथि:
26 DEC 2025 11:25AM by PIB Chandigarh
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਆਜ਼ਾਦੀ ਘੁਲਾਟੀਏ ਸ਼ਹੀਦ ਊਧਮ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਵਸ 'ਤੇ ਸ਼ਰਧਾਂਜਲੀ ਭੇਟ ਕੀਤੀ।
ਐਕਸ 'ਤੇ ਇੱਕ ਪੋਸਟ ਵਿੱਚ, ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਅਮਰ ਸ਼ਹੀਦ ਊਧਮ ਸਿੰਘ ਨੇ ਜਲ੍ਹਿਆਂਵਾਲਾ ਬਾਗ ਵਿੱਚ ਕਤਲੇਆਮ ਵਿੱਚ ਸ਼ਹੀਦ ਹੋਏ ਦੇਸ਼ਵਾਸੀਆਂ ਦਾ ਬਦਲਾ ਲੈਣ ਵਿੱਚ ਅਦੁੱਤੀ ਹਿੰਮਤ ਅਤੇ ਬਹਾਦਰੀ ਦਿਖਾਈ। ਉਨ੍ਹਾਂ ਨੇ ਕਿਹਾ ਕਿ ਊਧਮ ਸਿੰਘ ਜੀ ਨੇ ਗਦਰ ਲਹਿਰ ਰਾਹੀਂ ਵਿਦੇਸ਼ੀ ਧਰਤੀ 'ਤੇ ਭਾਰਤੀ ਸੁਤੰਤਰਤਾ ਸੰਗ੍ਰਾਮ ਦੀ ਲਾਟ ਪਹੁੰਚਾਉਣ ਵਿੱਚ ਵੀ ਮੋਹਰੀ ਭੂਮਿਕਾ ਨਿਭਾਈ। ਸ਼੍ਰੀ ਸ਼ਾਹ ਨੇ ਕਿਹਾ ਕਿ ਉਨ੍ਹਾਂ ਦੀ ਬਹਾਦਰੀ ਦੀ ਗਾਥਾ ਦੇਸ਼ ਦੇ ਨੌਜਵਾਨਾਂ ਲਈ ਪ੍ਰੇਰਣਾ ਦਾ ਇੱਕ ਅਮੁੱਕ ਸਰੋਤ ਹੈ, ਜੋ ਉਨ੍ਹਾਂ ਵਿੱਚ ਆਪਣੀ ਮਾਤ੍ਰ-ਭੂਮੀ ਪ੍ਰਤੀ ਸ਼ਰਧਾ ਦੀ ਡੂੰਘੀ ਭਾਵਨਾ ਪੈਦਾ ਕਰਦੀ ਹੈ।
************
ਆਰਕੇ/ ਆਰਆਰ/ ਬਲਜੀਤ
(रिलीज़ आईडी: 2208846)
आगंतुक पटल : 36
इस विज्ञप्ति को इन भाषाओं में पढ़ें:
Assamese
,
English
,
Urdu
,
Marathi
,
हिन्दी
,
Bengali
,
Bengali-TR
,
Gujarati
,
Tamil
,
Telugu
,
Malayalam