ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸਰਕਾਰ ਦੇ ਮੁਖੀ ਵਜੋਂ ਰਾਸ਼ਟਰ ਦੀਆਂ 25 ਸਾਲਾਂ ਦੀਆਂ ਸੇਵਾਵਾਂ ਪੂਰੀਆਂ ਕਰਨ 'ਤੇ ਸ਼ੁਭਕਾਮਨਾਵਾਂ ਦੇਣ ਲਈ ਭੂਟਾਨ ਦੇ ਪ੍ਰਧਾਨ ਮੰਤਰੀ ਸ਼ੇਰਿੰਗ ਤੋਬਗੇ ਦਾ ਧੰਨਵਾਦ ਕੀਤਾ
Posted On:
07 OCT 2026 9:04PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭੂਟਾਨ ਦੇ ਪ੍ਰਧਾਨ ਮੰਤਰੀ ਸ਼ੇਰਿੰਗ ਤੋਬਗੇ ਵੱਲੋਂ ਮਿਲੀਆਂ ਨਿੱਘੀਆਂ ਸ਼ੁਭਕਾਮਨਾਵਾਂ ਲਈ ਉਨ੍ਹਾਂ ਦਾ ਧੰਨਵਾਦ ਪ੍ਰਗਟ ਕੀਤਾ। ਸ਼੍ਰੀ ਮੋਦੀ ਨੇ ਕਿਹਾ ਕਿ ਭਾਰਤ ਅਤੇ ਭੂਟਾਨ ਆਪਸੀ ਵਿਸ਼ਵਾਸ ਅਤੇ ਸਮਝ 'ਤੇ ਅਧਾਰਿਤ ਇੱਕ ਸਥਾਈ ਭਾਈਵਾਲੀ ਨਾਲ ਬੱਝੇ ਹੋਏ ਹਨ ਅਤੇ ਉਹ 'ਵਿਕਸਿਤ ਭਾਰਤ' ਅਤੇ 'ਸਮ੍ਰਿਧ ਭੂਟਾਨ' ਦੇ ਸਾਂਝੇ ਦ੍ਰਿਸ਼ਟੀਕੋਣ ਨੂੰ ਅੱਗੇ ਵਧਾਉਣ ਲਈ ਗੂੜ੍ਹੇ ਸਹਿਯੋਗ ਨੂੰ ਜਾਰੀ ਰੱਖਣ ਲਈ ਉਤਸ਼ਾਹਿਤ ਹਨ।
ਪ੍ਰਧਾਨ ਮੰਤਰੀ ਨੇ ਐੱਕਸ 'ਤੇ ਪੋਸਟ ਕੀਤਾ:
"ਨਿੱਘੇ ਅਤੇ ਅਪਣੱਤ ਭਰੇ ਸੰਦੇਸ਼ ਲਈ ਧੰਨਵਾਦ, ਪ੍ਰਧਾਨ ਮੰਤਰੀ ਤੋਬਗੇ।
ਭਾਰਤ ਅਤੇ ਭੂਟਾਨ ਆਪਸੀ ਵਿਸ਼ਵਾਸ ਅਤੇ ਸਮਝ 'ਤੇ ਅਧਾਰਿਤ ਇੱਕ ਸਥਾਈ ਭਾਈਵਾਲੀ ਨਾਲ ਬੱਝੇ ਹੋਏ ਹਨ। ਮੈਂ ਵਿਕਸਿਤ ਭਾਰਤ ਅਤੇ ਇੱਕ ਸਮ੍ਰਿਧ ਭੂਟਾਨ ਦੇ ਸਾਡੇ ਸਾਂਝੇ ਦ੍ਰਿਸ਼ਟੀਕੋਣ ਨੂੰ ਅੱਗੇ ਵਧਾਉਣ ਲਈ ਗੂੜ੍ਹੇ ਸਹਿਯੋਗ ਨੂੰ ਜਾਰੀ ਰੱਖਣ ਲਈ ਉਤਸ਼ਾਹਿਤ ਹਾਂ।
@tsheringtobgay"
*********
ਐੱਮਜੇਪੀਐੱਸ/ਐੱਸਐੱਸ/ਵੀਜੇ
(Release ID: 2320784)
ਵਿਜ਼ੀਟਰ ਕਾਊਂਟਰ : 13
Read this release in:
English
,
Urdu
,
हिन्दी
,
Assamese
,
Manipuri
,
Bengali
,
Gujarati
,
Odia
,
Tamil
,
Telugu
,
Kannada
,
Malayalam