ਸਿੱਖਿਆ ਮੰਤਰਾਲਾ
azadi ka amrit mahotsav

‘ਯੁਵਾ ਸੰਗਮ’ ਦੇ ਸੱਤਵੇਂ ਪੜਾਅ ਤਹਿਤ ਤੇਲੰਗਾਨਾ ਦੇ ਵਫ਼ਦ ਨੇ ਅਸਾਮ ਦੀ ਸਮ੍ਰਿੱਧ ਸੱਭਿਆਚਾਰਕ ਵਿਰਾਸਤ ਅਤੇ ਪਰੰਪਰਾਵਾਂ ਬਾਰੇ ਜਾਣਕਾਰੀ ਹਾਸਲ ਕੀਤੀ


ਪ੍ਰਤੀਨਿਧੀਆਂ ਨੇ ਅਸਾਮ ਦੇ ਰਾਜਪਾਲ ਸ਼੍ਰੀ ਲਕਸ਼ਮਣ ਪ੍ਰਸਾਦ ਆਚਾਰਿਆ ਨਾਲ ਗੱਲਬਾਤ ਕੀਤੀ

Posted On: 10 OCT 2026 7:20PM by PIB Chandigarh

ਸਿੱਖਿਆ ਮੰਤਰਾਲੇ ਦੇ ਉੱਚ ਸਿੱਖਿਆ ਵਿਭਾਗ ਵੱਲੋਂ ਭਾਰਤ ਦੇ ਨੌਜਵਾਨਾਂ ਦਰਮਿਆਨ ਸੱਭਿਆਚਾਰਕ ਅਤੇ ਭਾਵਨਾਤਮਕ ਸਾਂਝ ਨੂੰ ਮਜ਼ਬੂਤ ਕਰਨ ਲਈ ‘ਏਕ ਭਾਰਤ ਸ਼੍ਰੇਸ਼ਠ ਭਾਰਤ’ ਪਹਿਲਕਦਮੀ ਤਹਿਤ ‘ਯੁਵਾ ਸੰਗਮ’ ਦੇ ਸੱਤਵੇਂ ਪੜਾਅ ਦਾ ਆਯੋਜਨ ਕੀਤਾ ਗਿਆ ਹੈ।

ਇਹ ਪ੍ਰੋਗਰਾਮ ਨੌਜਵਾਨ ਭਾਗੀਦਾਰਾਂ ਨੂੰ ਵੱਖ-ਵੱਖ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀ ਸੱਭਿਆਚਾਰਕ ਵਿਰਾਸਤ, ਪਰੰਪਰਾਵਾਂ, ਸਿੱਖਿਆ ਪ੍ਰਣਾਲੀ ਅਤੇ ਵਿਕਾਸ ਦੀਆਂ ਪ੍ਰਾਪਤੀਆਂ ਬਾਰੇ ਜਾਣਨ ਦਾ ਮੌਕਾ ਪ੍ਰਦਾਨ ਕਰਦਾ ਹੈ। ਇਸ ਦੇ ਨਾਲ ਹੀ, 20 ਜੋੜੀਦਾਰ ਰਾਜਾਂ ਅਤੇ ਉੱਚ ਸਿੱਖਿਆ ਸੰਸਥਾਵਾਂ ਰਾਹੀਂ ਆਪਸੀ ਸਮਝ ਅਤੇ ਕੌਮੀ ਏਕਤਾ ਨੂੰ ਉਤਸ਼ਾਹਿਤ ਕੀਤਾ ਜਾਂਦਾ ਹੈ।

ਕਰਨਾਟਕ ਦੀ ਕੇਂਦਰੀ ਯੂਨੀਵਰਸਿਟੀ ਦੀ ਅਗਵਾਈ ਹੇਠ ਤੇਲੰਗਾਨਾ ਤੋਂ ਆਏ ਵਫ਼ਦ ਦਾ 4 ਅਕਤੂਬਰ 2026 ਨੂੰ ਗੁਵਾਹਾਟੀ ਪਹੁੰਚਣ ’ਤੇ ਭਾਰਤੀ ਤਕਨਾਲੋਜੀ ਸੰਸਥਾਨ (ਆਈਆਈਟੀ) ਗੁਵਾਹਾਟੀ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।

ਤੇਲੰਗਾਨਾ ਦੇ ਵਫ਼ਦ ਨੇ 5 ਅਕਤੂਬਰ 2026 ਨੂੰ ਅਸਾਮ ਵਿੱਚ ਆਪਣੇ ਦਿਨ ਦੀ ਸ਼ੁਰੂਆਤ ਇੱਕ ਤਾਜ਼ਗੀ ਭਰੇ ਯੋਗ ਸੈਸ਼ਨ ਨਾਲ ਕੀਤੀ। ਇਸ ਸੈਸ਼ਨ ਨੇ ਨੌਜਵਾਨ ਪ੍ਰਤੀਨਿਧੀਆਂ ਨੂੰ ਭਾਰਤ ਦੇ ਰਵਾਇਤੀ ਗਿਆਨ ਅਤੇ ਸੱਭਿਆਚਾਰਕ ਵਿਰਾਸਤ ਦੇ ਇੱਕ ਅਹਿਮ ਪੱਖ ਦਾ ਅਨੁਭਵ ਕਰਨ ਦੇ ਨਾਲ-ਨਾਲ ਸਿਹਤ, ਸਜਗਤਾ ਅਤੇ ਸਕਾਰਾਤਮਕ ਊਰਜਾ ਨਾਲ ਆਪਣੇ ਦਿਨ ਦੀ ਸ਼ੁਰੂਆਤ ਕਰਨ ਦਾ ਮੌਕਾ ਦਿੱਤਾ।

ਵਫ਼ਦ ਨੇ 5 ਅਕਤੂਬਰ 2026 ਨੂੰ ਅਸਾਮ ਦੇ ਰਾਜਪਾਲ ਸ਼੍ਰੀ ਲਕਸ਼ਮਣ ਪ੍ਰਸਾਦ ਆਚਾਰਿਆ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਰਾਹੀਂ ਨੌਜਵਾਨ ਪ੍ਰਤੀਨਿਧੀਆਂ ਨੂੰ ਅਸਾਮ ਦੀ ਸਮ੍ਰਿੱਧ ਵਿਰਾਸਤ, ਪਰੰਪਰਾਵਾਂ ਅਤੇ ਸੱਭਿਆਚਾਰਕ ਮਹੱਤਤਾ ਨੂੰ ਸਮਝਣ ਦਾ ਮੌਕਾ ਮਿਲਿਆ। ਇਸ ਗੱਲਬਾਤ ਨੇ ਭਾਰਤ ਦੀ ਸੱਭਿਆਚਾਰਕ ਵਿਭਿੰਨਤਾ ਅਤੇ ਦੇਸ਼ ਭਰ ਦੇ ਨੌਜਵਾਨਾਂ ਵਿਚਕਾਰ ਆਪਸੀ ਸਬੰਧਾਂ ਨੂੰ ਮਜ਼ਬੂਤ ਕਰਨ ਦੀ ਮਹੱਤਤਾ ਬਾਰੇ ਉਨ੍ਹਾਂ ਦੀ ਸਮਝ ਨੂੰ ਹੋਰ ਬਿਹਤਰ ਬਣਾਇਆ।

 ‘ਯੁਵਾ ਸੰਗਮ’ ਦੇ ਸੱਤਵੇਂ ਪੜਾਅ ਤਹਿਤ ਤੇਲੰਗਾਨਾ ਅਤੇ ਅਸਾਮ ਵਿਚਕਾਰ ਹੋਇਆ ਇਹ ਆਦਾਨ-ਪ੍ਰਦਾਨ ਪ੍ਰੋਗਰਾਮ ਦੇ ਮੁੱਖ ਉਦੇਸ਼ ਨੂੰ ਦਰਸਾਉਂਦਾ ਹੈ। ਇਸ ਦਾ ਉਦੇਸ਼ ਭਾਰਤੀ ਨੌਜਵਾਨਾਂ ਨੂੰ ਦੇਸ਼ ਦੀ ਵਿਭਿੰਨਤਾ ਨੂੰ ਜਾਣਨ ਅਤੇ ਸਮਝਣ, ਆਪਣੇ ਰਾਜ ਤੋਂ ਬਾਹਰ ਦੇ ਭਾਈਚਾਰਿਆਂ ਨਾਲ ਜੁੜਨ ਅਤੇ ਭਾਰਤ ਦੀ ਸਾਂਝੀ ਸੱਭਿਆਚਾਰਕ ਵਿਰਾਸਤ ਬਾਰੇ ਡੂੰਘੀ ਸਮਝ ਵਿਕਸਿਤ ਕਰਨ ਲਈ ਉਤਸ਼ਾਹਿਤ ਕਰਨਾ ਹੈ। ਇਸ ਤਰ੍ਹਾਂ ਦੇ ਅਦਾਨ-ਪ੍ਰਦਾਨ ਪ੍ਰੋਗਰਾਮ ਨੌਜਵਾਨਾਂ ਨੂੰ ਨਵੀਆਂ ਚੀਜ਼ਾਂ ਸਿੱਖਣ, ਲੋਕਾਂ ਨਾਲ ਜੁੜਨ ਅਤੇ ਯਾਦਗਾਰੀ ਪਲ ਸਿਰਜਣ ਦੇ ਸਾਰਥਕ ਮੌਕੇ ਪ੍ਰਦਾਨ ਕਰਦੇ ਹਨ। ਇਸ ਦੇ ਨਾਲ ਹੀ, ਇਹ ਪ੍ਰੋਗਰਾਮ ‘ਏਕ ਭਾਰਤ ਸ਼੍ਰੇਸ਼ਠ ਭਾਰਤ’ ਦੇ ਵਿਆਪਕ ਦ੍ਰਿਸ਼ਟੀਕੋਣ ਨੂੰ ਸਾਕਾਰ ਕਰਨ ਵਿੱਚ ਯੋਗਦਾਨ ਪਾਉਂਦੇ ਹਨ ਅਤੇ ਵਿਭਿੰਨਤਾ ਵਿੱਚ ਏਕਤਾ ਦੇ ਬੰਧਨ ਨੂੰ ਹੋਰ ਮਜ਼ਬੂਤ ਕਰਦੇ ਹਨ।

*******

ਏਵੀ/ਏਕੇ


(Release ID: 2322351) ਵਿਜ਼ੀਟਰ ਕਾਊਂਟਰ : 7