ਉਪ ਰਾਸ਼ਟਰਪਤੀ ਸਕੱਤਰੇਤ
azadi ka amrit mahotsav

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਉਪ-ਰਾਸ਼ਟਰਪਤੀ ਸ਼੍ਰੀ ਸੀ. ਪੀ. ਰਾਧਾਕ੍ਰਿਸ਼ਨਨ ਗੁਰਦੁਆਰਾ ਰਕਾਬ ਗੰਜ ਸਾਹਿਬ ਪਹੁੰਚੇ


Posted On: 24 NOV 2026 11:39AM by PIB Chandigarh

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ 'ਤੇ ਭਾਰਤ ਦੇ ਉਪ-ਰਾਸ਼ਟਰਪਤੀ ਸ਼੍ਰੀ ਸੀ. ਪੀ. ਰਾਧਾਕ੍ਰਿਸ਼ਨਨ ਅੱਜ ਨਵੀਂ ਦਿੱਲੀ ਸਥਿਤ ਗੁਰਦੁਆਰਾ ਰਕਾਬ ਗੰਜ ਸਾਹਿਬ ਪਹੁੰਚੇ ਅਤੇ ਮੱਥਾ ਟੇਕਿਆ। ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪ੍ਰਤੀ ਸ਼ਰਧਾ ਪ੍ਰਗਟ ਕਰਦੇ ਹੋਏ ਰੁਮਾਲਾ ਸਾਹਿਬ ਵੀ ਭੇਟ ਕੀਤਾ।

ਉਪ-ਰਾਸ਼ਟਰਪਤੀ ਨੇ ਇਸ ਪਵਿੱਤਰ ਮੌਕੇ 'ਤੇ ਸਾਰਿਆਂ ਨੂੰ ਤਹਿ ਦਿਲੋਂ ਵਧਾਈਆਂ ਦਿੱਤੀਆਂ।

ਆਪਣੇ ਸੰਦੇਸ਼ ਵਿੱਚ ਉਪ-ਰਾਸ਼ਟਰਪਤੀ ਨੇ ਕਿਹਾ:

“ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ 'ਤੇ ਮੈਂ ਸਾਰਿਆਂ ਨੂੰ ਤਹਿ ਦਿਲੋਂ ਵਧਾਈ ਦਿੰਦਾ ਹਾਂ।

ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸੱਚ, ਬਰਾਬਰੀ, ਦਇਆ, ਨਿਰਸਵਾਰਥ ਸੇਵਾ ਅਤੇ ਸਰਬ-ਸਾਂਝੀਵਾਲਤਾ ਦੀਆਂ ਸਦੀਵੀ ਸਿੱਖਿਆਵਾਂ ਅੱਜ ਵੀ ਮਨੁੱਖਤਾ ਦਾ ਮਾਰਗ ਰੌਸ਼ਨ ਕਰ ਰਹੀਆਂ ਹਨ ਅਤੇ ਸਾਨੂੰ ਸ਼ਾਂਤੀ, ਸਦਭਾਵਨਾ ਅਤੇ ਆਪਸੀ ਸਤਿਕਾਰ 'ਤੇ ਆਧਾਰਿਤ ਸਮਾਜ ਦੀ ਸਿਰਜਣਾ ਲਈ ਪ੍ਰੇਰਿਤ ਕਰਦੀਆਂ ਹਨ।

“ਉਨ੍ਹਾਂ ਦਾ ‘ਕਿਰਤ ਕਰੋ, ਵੰਡ ਛਕੋ ਅਤੇ ਨਾਮ ਜਪੋ’ ਦਾ ਸੰਦੇਸ਼ ਸਾਨੂੰ ਧਰਮ, ਮਾਣ-ਸਨਮਾਨ ਅਤੇ ਮਨੁੱਖਤਾ ਦੀ ਸੇਵਾ ਦੇ ਰਾਹ 'ਤੇ ਚੱਲਣ ਲਈ ਮਾਰਗਦਰਸ਼ਨ ਦਿੰਦਾ ਰਹੇ।”

ਇਸ ਮੌਕੇ ਕੇਂਦਰੀ ਮੰਤਰੀ ਸ਼੍ਰੀ ਹਰਦੀਪ ਸਿੰਘ ਪੁਰੀ, ਦਿੱਲੀ ਦੇ ਉਪ-ਰਾਜਪਾਲ ਸ਼੍ਰੀ ਤਰਨਜੀਤ ਸਿੰਘ ਸੰਧੂ, ਦਿੱਲੀ ਦੇ ਮੰਤਰੀ ਸ਼੍ਰੀ ਮਨਜਿੰਦਰ ਸਿੰਘ ਸਿਰਸਾ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

*****

 

ਪੀਆਰ/ਏਐੱਸਐੱਮ/ਵੀਐੱਮ


(Release ID: 2341128) ਵਿਜ਼ੀਟਰ ਕਾਊਂਟਰ : 5